Home / ਹੋਰ ਜਾਣਕਾਰੀ / ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ, ਟਿਕਟਾਂ ਦੀਆਂ ਕੀਮਤਾਂ ਚ ਹੋਇਆ ਏਨਾ ਵਾਧਾ

ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ, ਟਿਕਟਾਂ ਦੀਆਂ ਕੀਮਤਾਂ ਚ ਹੋਇਆ ਏਨਾ ਵਾਧਾ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਫੈਲੀ ਕੋਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸ਼ਖਤੀ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਉਡਾਨਾਂ ਨੂੰ ਵੀ ਅਣਮਿਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ। ਜਿਸ ਨਾਲ ਇਨ੍ਹਾਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਦੂਜੇ ਦੇਸ਼ਾਂ ਵਿਚ ਜਾਣ ਵਾਲੇ ਯਾਤਰੀਆਂ ਨੂੰ ਇਨਾਂ ਹਵਾਈ ਉਡਾਨਾਂ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਸੀ। ਉਥੇ ਹੀ ਇਨ੍ਹਾਂ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਜਿਥੇ ਕੁਝ ਖਾਸ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਮੁੜ ਤੋਂ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਉਥੇ ਹੀ ਹਵਾਈ ਉਡਾਨਾਂ ਦੇ ਕਿਰਾਏ ਵਿਚ ਹੋਏ ਵਾਧੇ ਦੇ ਨਾਲ ਭਾਰੀ ਝਟਕੇ ਲੱਗੇ ਹਨ।

ਵਧ ਰਹੀ ਮਹਿੰਗਾਈ ਦਰ ਦੇ ਦੌਰਾਨ ਵੀ ਹਵਾਈ ਉਡਾਨਾਂ ਦੇ ਕਿਰਾਏ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਟਿਕਟਾਂ ਦੀਆਂ ਕੀਮਤਾਂ ਚ ਵਾਧਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਹੀ ਹਵਾਈ ਟਿਕਟਾਂ ਦੇ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਜਦੋਂ ਜਦੋਂ ਇਹ ਐਵੀਏਸ਼ਨ ਟਰਬਾਇਨ ਫਿਉਲ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ।

ਉਸ ਸਮੇਂ ਹੀ ਹਵਾਈ ਕੰਪਨੀਆਂ ਵੱਲੋਂ ਟਿਕਟਾਂ ਦੀਆਂ ਕੀਮਤਾਂ ਵਿਚ ਵੀ ਵਾਧਾ ਕਰ ਦਿੱਤਾ ਜਾਂਦਾ ਹੈ। ਹੁਣ ਘਰੇਲੂ ਏਅਰਲਾਈਨ ਵੱਲੋਂ ਵੀ ਟਿਕਟਾਂ ਵਿਚ ਵਾਧਾ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਜਿੱਥੇ ਹਰ ਮਹੀਨੇ ਇਨ੍ਹਾਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਫਿਊਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਵਾਈ ਕੰਪਨੀਆਂ ਵੱਲੋਂ ਹੁਣ 300 ਤੋਂ 600 ਰੁਪਏ ਦਾ ਵਾਧਾ ਹਰ ਮਹੀਨੇ ਹਵਾਈ ਟਿਕਟਾਂ ਵਿੱਚ ਕੀਤਾ ਜਾਵੇਗਾ।

ਜਿਥੇ ਪਿਛਲੇ ਸਾਲ ਦੇ ਮੁਕਾਬਲੇ ਹੁਣ 30 ਫੀਸਦੀ ਤਕ ਦਾ ਵਾਧਾ ਘਰੇਲੂ ਹਵਾਈ ਟਿਕਟਾਂ ਦੇ ਰੇਟ ਵਿੱਚ ਹੋ ਚੁੱਕਾ ਹੈ। ਉੱਥੇ ਹੀ ਗੋਫਸਟ ਕੰਪਨੀ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਵੱਲੋਂ ਦੱਸਿਆ ਗਿਆ ਹੈ, ਕਿ ਇਹ ਵਾਧਾ ਇਸ ਲਈ ਕਰਨਾ ਪੈ ਰਿਹਾ ਹੈ ਕਿਉਂਕਿ ਏ ਟੀ ਐਫ ਦੇ ਰੇਟ ਲਗਾਤਾਰ ਵਧ ਰਹੇ ਹਨ। ਇਸ ਨੂੰ ਦੇਖਦੇ ਹੋਏ ਕਿ ਇਹ ਵਾਧਾ ਕੀਤਾ ਜਾ ਰਿਹਾ ਹੈ ਜਦਕਿ ਉਨ੍ਹਾਂ ਵੱਲੋਂ ਸਸਤੀ ਹਵਾਈ ਸੇਵਾ ਮੁਹਈਆ ਕਰਵਾਈ ਜਾਂਦੀ ਹੈ।