Home / ਹੋਰ ਜਾਣਕਾਰੀ / ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਇਆ ਸੋਗ

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਹ ਕਿਹਾ ਜਾ ਸਕਦਾ ਹੈ ਕਿ ਫਿਲਮੀ ਜਗਤ ਉਤੇ ਕਰੋਨਾ ਵਾਇਰਸ ਦਾ ਬਹੁਤ ਮਾੜਾ ਪ੍ਰਭਾਵ ਪਿਆ। ਕਿਉਂਕਿ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਕਈ ਸਾਰੀਆਂ ਪ੍ਰਸਿੱਧ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ। ਇਸ ਤੋਂ ਇਲਾਵਾ ਕਈ ਸਾਰੇ ਵੱਡੇ ਸਿਤਾਰੇ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ। ਓਥੇ ਹੀ ਜੇਕਰ ਆਰਥਿਕ ਪੱਖੋਂ ਦੇਖਿਆ ਜਾਵੇ ਤਾਂ ਕਰੋਨਾ ਵਾਇਰਸ ਕਾਰਨ ਫ਼ਿਲਮੀ ਜਗਤ ਤੂੰ ਬਹੁਤ ਵੱਡਾ ਘਾਟਾ ਪਿਆ ਹੈ।

ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਫਿਲਮੀ ਇੰਡਸਟਰੀ ਵਿੱਚ ਕੰਮ ਬੰਦ ਪਿਆ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਬਾਲੀਵੁੱਡ ਵਿਚ ਮਾਤਮ ਛਾ ਗਿਆ। ਦਰਅਸਲ ਇਹ ਖਬਰ ਪ੍ਰਸਿੱਧ ਅਦਾਕਾਰਾ ਮਲਿਕਾ ਦੁਆ ਨਾਲ ਸੰਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਰੋਨਾ ਵਾਇਰਸ ਕਾਰਨ ਮਲਿਕਾ ਦੁਆ ਦੀ ਮਾਂ ਛੀਨਾ ਦੁਆ ਇਸ ਸੰਸਾਰ ਨੂੰ ਅਲਵਿਦਾ ਕਹਿ ਗਈ। ਇਸ ਸਬੰਧੀ ਜਾਣਕਾਰੀ ਸੀਨੀਅਰ ਪੱਤਰਕਾਰ ਅਤੇ ਮਲਿਕਾ ਦੁਆ ਦੇ ਪਿਤਾ ਵਿਨੋਦ ਦੁਆ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ।

ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਪਦਮਾ ਵਤੀ ਦੁਆ ਛੀਨਾ ਦੁਆ ਦਾ ਅਸਲ ਨਾਮ ਹੈ ਅਤੇ ਉਹ ਇਕ ਡਾਕਟਰ, ਵਲੋਗਰ ਅਤੇ ਗਾਇਕਾ ਸੀ ਉਨ੍ਹਾਂ ਨੇ ਆਖਰੀ ਸਾਹ 56 ਸਾਲ ਦੀ ਉਮਰ ਵਿਚ ਲਏ। ਦੱਸਿਆ ਜਾ ਰਿਹਾ ਹੈ ਕਿ ਛੀਨਾ ਦੁਆ ਅਤੇ ਵਿਨੋਦ ਦੁਆ ਪਿਛਲੇ ਕੁਝ ਕਰੋਨਾ ਪੌਜੇਟਿਵ ਪਾਈ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ੇਰੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਛੀਨਾ ਦੁਆ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਇਸ ਸੰਸਾਰ ਤੋਂ ਰੁਖ਼ਸਤ ਹੋ ਗਈ।

ਦੱਸ ਦੇਈਏ ਕਿ ਲਗਾਤਾਰ ਵਿਨੋਦ ਦੁਆ ਆਪਣੀ ਸਿਹਤ ਸੰਬੰਧੀ ਜਾਣਕਾਰੀ ਅਤੇ ਛੀਨਾ ਦੁਆ ਦੀ ਸਿਹਤ ਸਬੰਧੀ ਅਪਡੇਟ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਦੇ ਰਹਿੰਦੇ ਸਨ। ਦੱਸ ਦੇਈਏ ਮਲਿਕਾ ਨੇ ਮਾਪਿਆਂ ਨੇ ਕਰੋਨਾ ਸੰਕਰਮਿਤ ਪਾਏ ਜਾਣ ਦੀ ਖਬਰ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਅਤੇ ਮਾਪਿਆਂ ਦੇ ਕਰੋਨਾ ਸਕਰਾਤਮਕ ਪਾਏ ਜਾਣ ਤੋਂ ਬਾਅਦ ਮਲਿਕਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਰਦਾਸ ਕਰਨ ਲਈ ਕਿਹਾ ਸੀ। ਪਰ ਉਨ੍ਹਾਂ ਦੀ ਮਾਂ ਦੇ ਦਿਹਾਂਤ ਤੋਂ ਬਾਅਦ ਹਰ ਕੋਈ ਦੁਖੀ ਹੈ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦੇ ਰਹੇ ਹਨ।