Home / ਹੋਰ ਜਾਣਕਾਰੀ / ਹੁਣੇ ਹੁਣੇ ਇੰਡੀਆ ਚ ਅਚਾਨਕ 31 ਜੁਲਾਈ ਤੱਕ ਲਈ ਲਗੀ ਪਾਬੰਦੀ – ਤਾਜਾ ਵੱਡੀ ਖਬਰ

ਹੁਣੇ ਹੁਣੇ ਇੰਡੀਆ ਚ ਅਚਾਨਕ 31 ਜੁਲਾਈ ਤੱਕ ਲਈ ਲਗੀ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਦੇ ਵਿੱਚ ਵੀ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ ਕਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਕੁਝ ਖ਼ਾਸ ਸਮਝੌਤਿਆਂ ਦੇ ਤਹਿਤ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਐਮਰਜੈਂਸੀ ਸਥਿਤੀ ਦੇ ਵਿੱਚ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ।

ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਇੰਡੀਆ ਚ ਅਚਾਨਕ 31 ਜੁਲਾਈ ਤੱਕ ਲਈ ਲੱਗੀ ਇਸ ਪਾਬੰਦੀ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਜਿਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉਥੇ ਹੀ ਇਹ ਡੈਲਟਾ ਪਲੱਸ ਵੈਰੀਐਂਟ ਦੇ ਵਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਾਇਰੈਕਟੋਰੇਟ ਜਰਨਲ ਆਫ ਸਿਵਲ ਐਵੀਏਸ਼ਨ ਨੇ ਅੰਤਰ ਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ਤੇ ਪਾਬੰਦੀ ਨੂੰ 31 ਜੁਲਾਈ 2021 ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ।

ਇਹ ਫੈਸਲਾ ਡੀਜੀਸੀਏ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਉਥੇ ਹੀ ਇਹ ਪਾਬੰਦੀ ਤੋਂ ਉਨ੍ਹਾਂ ਉਡਾਨਾਂ ਨੂੰ ਛੋਟ ਦਿੱਤੀ ਜਾਵੇਗੀ ਜਿਨ੍ਹਾਂ ਨੂੰ ਖਾਸ ਤੌਰ ਤੇ ਡੀ ਜੀ ਸੀ ਏ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਜਿੱਥੇ 23 ਮਾਰਚ 2020 ਤੋਂ ਅੰਤਰਰਾਸ਼ਟਰੀ ਉਡਾਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਉੱਥੇ ਹੀ ਮਈ 2020 ਤੋਂ ਬੱਬਲ ਸਮਝੌਤੇ ਦੇ ਤਹਿਤ ਅੰਤਰਰਾਸ਼ਟਰੀ ਜਹਾਜ਼ ਉਡਾਣ ਭਰ ਰਹੇ ਹਨ।

ਹੁਣ ਨਵੇਂ ਜਾਰੀ ਕੀਤੇ ਗਏ ਸਰਕੁਲਰ ਵਿਚ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਉਡਾਨਾਂ ਤੇ ਪਾਬੰਦੀ ਵਧਾਉਣ ਦੇ ਫ਼ੈਸਲੇ ਦਾ ਅਸਰ ਕਾਰਗੋ ਜ਼ਹਾਜ਼ ਤੇ ਨਹੀਂ ਪਵੇਗਾ। ਕੁਝ ਚੋਣਵੇਂ ਇਹ ਰੂਟਸ ਦੀਆਂ ਫਲਾਈਟਾਂ ਦਾ ਸੰਚਾਲਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਡੀ ਜੀ ਸੀ ਏ ਨੇ ਕਰੋਨਾ ਵਾਇਰਸ ਦੀ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਅੰਤਰਰਾਸ਼ਟਰੀ ਉਡਾਨਾਂ ਤੇ ਲਗਾਈ ਰੋਕ ਨੂੰ 30 ਜੂਨ ਤੱਕ ਵਧਾਇਆ ਸੀ।