Home / ਹੋਰ ਜਾਣਕਾਰੀ / ਹੁਣੇ ਹੁਣੇ ਇੰਡੀਆ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਰਾਸ਼ਟਰਪਤੀ ਅਤੇ ਮੋਦੀ ਵਲੋਂ ਵੀ ਅਫਸੋਸ ਜਾਹਰ

ਹੁਣੇ ਹੁਣੇ ਇੰਡੀਆ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਰਾਸ਼ਟਰਪਤੀ ਅਤੇ ਮੋਦੀ ਵਲੋਂ ਵੀ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਕੋਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ ਤੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਭਿਆਨਕ ਰੋਗ ਕਾਰਨ ਜਾ ਰਹੀ ਹੈ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੀਆਂ ਘਟਨਾਵਾਂ ਤੇ ਵੱਖ-ਵੱਖ ਸੜਕ ਹਾਦਸਿਆਂ ਅਤੇ ਹੋਰ ਹਾਦਸਿਆਂ ਦੌਰਾਨ ਅਤੇ ਗੰਭੀਰ ਬੀਮਾਰੀਆਂ ਕਾਰਣ ਵੀ ਬਹੁਤ ਸਾਰੇ ਲੋਕ ਅਤੇ ਖਾਸ ਸਖ਼ਸ਼ੀਅਤ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੇ ਹਨ। ਵੱਖ-ਵੱਖ ਖੇਤਰਾਂ ਵਿਚੋਂ ਜਾਣ ਵਾਲੀਆਂ ਇਨਾਂ ਮਹਾਨ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਜਿਨ੍ਹਾਂ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ।

ਹੁਣ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਹੈ ਜਦੋਂ ਭਾਰਤੀ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆ ਹੋਣ ਦੇ ਕਾਰਨ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦੇ ਹੋਏ ਦੇਹਾਂਤ ਦੀ ਖਬਰ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਬੈਕਾਕ ਵਿੱਚ 1998 ਵਿੱਚ ਏਸ਼ੀਆਈ ਖੇਡਾਂ ਵਿਚ ਭਾਰਤ ਨੂੰ ਸੋਨ ਤਗਮਾ ਦਿਵਾਉਣ ਵਾਲੇ 42 ਸਾਲਾ ਇਸ ਖਿਡਾਰੀ ਦੀ ਕਮੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਵੀ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਹੈ ਇਸ ਖਿਡਾਰੀ ਦੇ ਅਚਾਨਕ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਹ ਇੱਕ ਮਹਾਨ ਮੁੱਕੇਬਾਜ਼ ਅਤੇ ਬੇਮਿਸਾਲ ਖਿਡਾਰੀ ਸਨ।

ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਹਮਦਰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਤੇ ਟਵੀਟ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸ ਤਰਾਂ ਹੀ ਖੇਡ ਮੰਤਰੀ ਕਿਰਨ ਰਿਜਿਜੂ ਵੱਲੋਂ ਵੀ ਉਨ੍ਹਾਂ ਦੇ ਪਰਵਾਰ ਨਾਲ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।