Home / ਹੋਰ ਜਾਣਕਾਰੀ / ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਦਿੱਤਾ ਇਹ ਆਫਰ – ਤਾਜਾ ਵੱਡੀ ਖਬਰ

ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਦਿੱਤਾ ਇਹ ਆਫਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਹੋਣ ਵਾਲੀਆਂ 2021 ਦੀਆਂ ਵਿਧਾਨ ਸਭਾ ਚੋਣਾਂ ਨਾਲ ਸਿਆਸਤ ਗਰਮਾਈ ਹੋਈ ਹੈ , ਜਿਸ ਦੇ ਚਲਦਿਆਂ ਉਮੀਦਵਾਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉੱਥੇ ਹੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿੱਚ ਆਪਣੀ ਸੱਤਾ ਬਣਾਉਣ ਨੂੰ ਲੈ ਕੇ ਕਾਫੀ ਜ਼ਿਆਦਾ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੇਜਰੀਵਾਲ ਦੁਆਰਾ ਪਿਛਲੇ ਦਿਨੀਂ ਪੰਜਾਬ ਵਿਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਤੋਂ ਇਕ ਸਿੱਖ ਭਾਈਚਾਰੇ ਦੇ ਚਿਹਰੇ ਨੂੰ ਮੁੱਖ ਮੰਤਰੀ ਵਜੋਂ ਖੜੇ ਕਰਨ ਦੀ ਗੱਲ ਆਖੀ ਸੀ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਸੀ।

ਉੱਥੇ ਹੀ ਕੇਜਰੀਵਾਲ ਵੱਲੋਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਪਿਛਲੇ 70 ਸਾਲਾਂ ਤੋਂ ਤਿੰਨਾਂ ਪਾਰਟੀਆਂ ਨੂੰ ਮੌਕੇ ਦੇ ਰਹੇ ਹਨ ਅਤੇ ਇਸ ਸਾਲ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਤਾਂ ਜੋ ਆਮ ਆਦਮੀ ਪਾਰਟੀ ਪੰਜਾਬ ਦੀ ਦਿਸ਼ਾ ਸੁਧਾਰਨ ਵਿੱਚ ਉਨ੍ਹਾਂ ਦੀ ਮਦਦ ਕਰ ਸਕੇ। ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆਪ ਦੀ ਪ੍ਰੈਸ ਕਾਨਫਰੰਸ ਕੀਤੀ ਜਾਣੀ ਸੀ ਪਰ ਉਹਨਾਂ ਨੇ ਪ੍ਰੈਸ ਨੂੰ ਦੱਸਿਆ ਕਿ ਕੈਪਟਨ ਸਰਕਾਰ ਨੇ ਇਸ ਕਾਨਫਰੰਸ ਨੂੰ ਮਨਜ਼ੂਰੀ ਨਹੀਂ ਦਿੱਤੀ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰਵਿੰਦ ਕੇਜਰੀਵਾਲ ਦੇ ਦਿੱਤੇ ਬਿਆਨਾਂ ਨੂੰ ਲੈ ਕੇ ਇੱਕ ਆਫਰ ਪ੍ਰਦਾਨ ਕੀਤੇ ਜਾਣ ਦੀ ਵੱਡੀ ਜਾਣਕਾਰੀ ਮਿਲ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਵੱਲੋਂ ਦਿੱਤੇ ਬਿਆਨਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆਪ ਦੀ ਰੈਲੀ ਨੂੰ ਸੰਬੋਧਿਤ ਕੀਤਾ ਗਿਆ ਸੀ ਜਿਸ ਨੂੰ ਕੈਪਟਨ ਸਰਕਾਰ ਵੱਲੋਂ ਇਜਾਜ਼ਤ ਦਿੱਤੀ ਗਈ ਸੀ ਅਤੇ ਫਿਰ ਉਹ ਓਹਨਾ ਨੂੰ ਪ੍ਰੈਸ ਕਾਨਫਰੰਸ ਕਿਉਂ ਨਹੀਂ ਕਰਨ ਦੇ ਸਕਦੇ ਸਨ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਡਰਾਮੇਬਾਜ਼ੀ ਹੀ ਕਰਨਾ ਜਾਣਦੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰੈਸ ਕਾਨਫਰੰਸ ਕਰਵਾਉਣ ਦੇ ਨਾਲ ਹੀ ਉਹ ਅਰਵਿੰਦ ਕੇਜਰੀਵਾਲ ਲਈ ਲੰਚ ਦੀ ਤਿਆਰੀ ਵੀ ਕਰਵਾ ਦੇਣਗੇ।