Home / ਹੋਰ ਜਾਣਕਾਰੀ / ਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਇਸ ਤਰਾਂ ਅਚਾਨਕ ਮੌਤ , ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਇਸ ਤਰਾਂ ਅਚਾਨਕ ਮੌਤ , ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੀਆਂ ਫਿਲਮੀ ਹਸਤੀਆਂ ਆਏ ਦਿਨ ਹੀ ਕਿਸੇ ਨਾ ਕਿਸੇ ਕਾਰਨ ਖਬਰਾਂ ਵਿੱਚ ਬਣੀਆ ਰਹਿੰਦੀਆਂ ਹਨ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕੀ ਹਾਦਸਿਆਂ ਅਤੇ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮੀ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਨੂੰ ਛੱਡ ਕੇ ਹਮੇਸ਼ਾ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਭਿਨੇਤਾ ਅਨੁਪਮ ਸ਼ਿਆਮ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ। ਉਨ੍ਹਾਂ ਨੂੰ ਬਿਮਾਰੀ ਦੇ ਚਲਦਿਆਂ ਹੋਇਆਂ ਮੁੰਬਈ ਦੇ ਲਾਇਫਲਾਈਨ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਉਨ੍ਹਾਂ ਦਾ ਇਕ ਹੋਰ ਹਸਪਤਾਲ ਵਿੱਚ ਡਾਇਲਿਸਿਸ ਵੀ ਕਰਵਾਇਆ ਜਾ ਰਿਹਾ ਸੀ ਪਰ ਉਨ੍ਹਾਂ ਦੀ ਸਥਿਤੀ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਇਸ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ।

ਉਨ੍ਹਾਂ ਵੱਲੋਂ ਸਟਾਰ ਪਲੱਸ ਦੇ ਮੰਨ ਕੀ ਆਵਾਜ਼ ਅਤੇ ਪ੍ਰਤਿਗਿਆ ਸੀਰੀਅਲ ਤੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰਸਿੱਧੀ ਮਿਲੀ ਸੀ। ਬੀਤੀ ਰਾਤ ਉਨ੍ਹਾਂ ਦੀ ਮੁੰਬਈ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਦੌਰਾਨ ਮੌਤ ਹੋ ਗਈ। ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਗਈ ਸੀ ਜਿਨ੍ਹਾਂ ਵਿੱਚ ਅਭਿਨੇਤਾ ਸੋਨੂੰ ਸੂਦ ਵਲੋ ਵੀ ਆਰਥਿਕ ਤੌਰ ਤੇ ਉਨ੍ਹਾਂ ਨੂੰ ਸਹਾਇਤਾ ਦਿੱਤੀ ਗਈ।

63 ਸਾਲਾਂ ਦੇ ਅਨੁਭਵ ਸ਼ਿਆਮ ਦੇ ਦੇਹਾਂਤ ਉਪਰ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਪਰਿਵਾਰ ਦੀ ਆਰਥਿਕ ਸਥਿਤੀ ਠੀਕ ਨਾ ਹੋਣ ਕਾਰਨ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਮਦਦ ਕਰਨ ਲਈ ਅਪੀਲ ਕੀਤੀ ਗਈ ਸੀ। ਕਰੋਨਾ ਦੇ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੀਆਂ ਹਨ।