Home / ਹੋਰ ਜਾਣਕਾਰੀ / ਹੁਣੇ ਹੁਣੇ ਹਸਪਤਾਲ ਚ ਦਾਖਲ ਚੋਟੀ ਦੇ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਬਾਰੇ ਆਈ ਇਹ ਵੱਡੀ ਖਬਰ

ਹੁਣੇ ਹੁਣੇ ਹਸਪਤਾਲ ਚ ਦਾਖਲ ਚੋਟੀ ਦੇ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਬਾਲੀਵੁੱਡ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਤੇ ਇਨ੍ਹਾਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਸ ਕਾਰਨ ਇਹ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ ਫਿਲਮੀ ਜਗਤ ਨਾਲ ਜੁੜੀਆਂ ਕਈ ਮਸ਼ਹੂਰ ਹਸਤੀਆਂ ਕਰੋਨਾ ਵਾਇਰਸ ਦੇ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਜਿਸ ਕਾਰਨ ਬਾਲੀਵੁੱਡ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਅਫ਼ਵਾਹਾਂ ਦੀ ਤਾਂ ਸ਼ੋਸ਼ਲ ਮੀਡੀਆ ਦੀ ਵਰਤੋਂ ਕਾਰਨ ਅਫਵਾਹਾਂ ਜਾਂ ਝੂਠੀਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।

ਜਿਸ ਕਾਰਨ ਕਈ ਤਰ੍ਹਾਂ ਦੀਆਂ ਵੱਡੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਪਰ ਉਹ ਅਫਵਾਹਾਂ ਦੇ ਰੂਪ ਵਿੱਚ ਪ੍ਰਸਿੱਧ ਅਦਾਕਾਰਾਂ ਦੇ ਪ੍ਰਸ਼ੰਸਕਾਂ ਨੂੰ ਝਟਕੇ ਵਾਂਗ ਲੱਗੀਆਂ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਹਰ ਪਾਸੇ ਹਾਹਾਕਾਰ ਮਚ ਗਈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਖਬਰ ਬਾਲੀਵੁੱਡ ਦੀ ਪ੍ਰਸਿੱਧ ਹਸਤੀਆਂ ਅਤੇ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਨਾਲ ਸਬੰਧਿਤ ਆ ਰਹੀ ਹੈ। ਦਰਅਸਲ ਕਿਹਾ ਜਾ ਰਿਹਾ ਸੀ ਕਿ ਦਲੀਪ ਕੁਮਾਰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਪਰ ਇਹ ਅਫਵਾਹ ਸੀ ਜਿਸ ਦਾ ਖੁਲਾਸਾ ਇਸ ਖਬਰ ਨਾਲ ਹੋਇਆ ਹੈ ਕਿ ਦਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੋਈ ਸੀ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਲਿਜਾਇਆ ਗਿਆ।

ਜਿਸ ਦੇ ਚਲਦਿਆਂ ਇਲਾਜ ਲਈ ਉਹਨਾਂ ਨੂੰ ਮੁੰਬਈ ਦੇ ਪੀਡੀ ਹਿੰਦੂਜਾ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਇਰਾ ਬਾਨੋ ਵੱਲੋਂ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਦਲੀਪ ਕੁਮਾਰ ਦੀ ਸਿਹਤ ਵਿਚ ਫਿਲਹਾਲ ਸੁਧਾਰ ਹੈ ਉਨ੍ਹਾਂ ਨੂੰ ਤਕਰੀਬਨ ਦੋ ਜਾਂ ਤਿੰਨ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਕਿਹਾ ਹੈ ਕਿ ਦਲੀਪ ਕੁਮਾਰ ਹੁਣ ਸਬੰਧੀ ਤੇ ਝੂਠੀਆਂ ਖਬਰਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅੱਗੇ ਨਾ ਲਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦੁਆਵਾਂ ਦਿੱਤੀਆਂ ਅਤੇ ਪ੍ਰਾਰਥਨਾਵਾਂ ਕੀਤੀਆਂ। ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਅਨੁਸਾਰ ਉਹ ਦੋ ਜਾਂ ਤਿੰਨ ਦਿਨਾਂ ਵਿਚ ਘਰ ਹੋਣਗੇ ਇੰਸਾਅੱਲਾ।