Home / ਹੋਰ ਜਾਣਕਾਰੀ / ਹੁਣੇ ਹੁਣੇ CBSE ਸਕੂਲਾਂ ਲਈ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ CBSE ਸਕੂਲਾਂ ਲਈ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਰੋਨਾ ਕੇਸਾਂ ਦੇ ਕਾਰਨ ਸਰਕਾਰ ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਆਧਾਰ ਤੇ ਮੁਲਾਂਕਣ ਕਰਨ ਤੋਂ ਬਾਅਦ ਨਤੀਜੇ ਘੋਸ਼ਿਤ ਕੀਤੇ ਜਾ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਵੀ ਕੁੱਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ ਕਿ ਕਰੋਨਾ ਦੀ ਸਥਿਤੀ ਅਨੁਸਾਰ ਬੱਚਿਆਂ ਦੀਆਂ ਪ੍ਰੀਖਿਆਵਾਂ ਸਬੰਧੀ ਐਲਾਨ ਕੀਤਾ ਜਾਵੇਗਾ ।

ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਕਾਫ਼ੀ ਚਿੰਤਾ ਵੀ ਕੀਤੀ ਜਾ ਰਹੀ ਹੈ। ਹੁਣ ਸੀ ਬੀ ਐਸ ਈ ਸਕੂਲਾਂ ਲਈ ਹੋ ਗਿਆ ਇਹ ਵੱਡਾ ਐਲਾਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਿੱਥੇ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ ਉਥੇ ਹੀ ਅੱਜ ਕੇਂਦਰ ਸਰਕਾਰ ਵੱਲੋਂ ਸੀ ਬੀ ਐਸ ਈ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਹਾਈ ਲੈਵਲ ਦੀ ਮੀਟਿੰਗ ਦੌਰਾਨ ਅੱਜ ਸ਼ਾਮੀ ਕੀਤੀ ਗਈ ਹੈ ਉਸ ਤੋਂ ਬਾਅਦ ਕੀਤਾ ਗਿਆ ਹੈ।

ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਜਾਵੇ ਅਤੇ ਪਿਛਲੇ ਪ੍ਰਦਰਸ਼ਨ ਦੇ ਆਧਾਰ ਤੇ ਹੀ ਵਿਦਿਆਰਥੀਆਂ ਦਾ ਮੁਲੰਕਣ ਦੇ ਅਧਾਰ ਤੇ ਹੀ ਇਹ ਨਤੀਜਾ ਘੋਸ਼ਿਤ ਕੀਤਾ ਜਾਵੇ। ਅੱਜ ਦੀ ਇਸ ਹੋਣ ਵਾਲੀ ਮੀਟਿੰਗ ਵਿੱਚ ਪਹਿਲਾ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਸ਼ਾਮਲ ਹੋ ਕੇ ਫੈਸਲਾ ਕੀਤਾ ਜਾਣਾ ਸੀ ਪਰ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਤੇ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਅੱਜ ਪ੍ਰਧਾਨ ਮੰਤਰੀ ਦੀ ਹੋਈ ਬੈਠਕ ਵਿੱਚ ਜਿਥੇ ਸੀ ਬੀ ਐਸ ਈ ਦੇ ਚੇਅਰਮੈਨ ਅਤੇ ਸਿੱਖਿਆ ਮੰਤਰੀ ਦੇ ਦੋਵੇਂ ਸਕੱਤਰ ਮੌਜ਼ੂਦ ਸਨ। ਉਥੇ ਹੀ ਉਨ੍ਹਾਂ ਵੱਲੋਂ ਬੱਚਿਆ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਸੁਪਰੀਮ ਕੋਰਟ ਵੱਲੋਂ ਵੀ ਇਸ ਫੈਸਲੇ ਉਪਰ ਦੋ ਦਿਨ ਦਾ ਸਮਾਂ ਮੰਗਿਆ ਗਿਆ ਸੀ। ਜਿਸ ਵੱਲੋਂ ਅੰਤਿਮ ਫੈਸਲਾ 3 ਜੂਨ ਨੂੰ ਸੁਣਾਇਆ ਜਾਵੇਗਾ।