Home / ਹੋਰ ਜਾਣਕਾਰੀ / ਹੁਣ WHO ਨੇ ਕੋਰੋਨਾ ਵਾਇਰਸ ਬਾਰੇ ਦੁਨੀਆਂ ਨੂੰ ਦਿੱਤੀ ਇਹ ਸਖਤ ਚੇਤਾਵਨੀ

ਹੁਣ WHO ਨੇ ਕੋਰੋਨਾ ਵਾਇਰਸ ਬਾਰੇ ਦੁਨੀਆਂ ਨੂੰ ਦਿੱਤੀ ਇਹ ਸਖਤ ਚੇਤਾਵਨੀ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਇਆ ਇਹ ਕੋਰੋਨਾ ਵਾਇਰਸ ਰੁਕਣ ਦਾ ਨਾਮ ਹੀ ਨਹੀ ਲੈ ਰਿਹਾ। ਸਾਰੀ ਦੁਨੀਆਂ ਵਿਚ ਇਸ ਵਾਇਰਸ ਨੇ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ। ਰੋਜਾਨਾ ਲੱਖਾਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਸਾਹਮਣੇ ਆ ਰਹੇ ਹਨ। ਕੁਦਰਤੀ ਤੌਰ ‘ਤੇ ਹਰਡ ਇਮਿਊਨਿਟੀ ਦਾ ਇੰਤਜ਼ਾਰ ਕਰਨਾ ਖ਼ -ਤ- ਰ- ਨਾ- ਕ ਹੋ ਸਕਦਾ ਹੈ। ਇਸ ਨਾਲ ਕਈ ਲੋਕਾਂ ਦੀ ਜਾਨ ਜਾ ਸਕਦੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਦੀ ਕੋਵਿਡ-19 ਟੈਕਨੀਕਲ ਲੀਡ ਮਾਰੀਆ ਵਾਨ ਕਰਖੋਵ ਨੇ ਵੀਰਵਾਰ ਨੂੰ ਇਹ ਗੱਲ ਕਹੀ।

ਕਰਖੋਵ ਨੇ ਕਿਹਾ ਕਿ ਅਸੀਂ ਇਸ ਦਿਸ਼ਾ ਵਿਚ ਕੰਮ ਕਰ ਰਹੇ ਹਾਂ ਕਿ ਇਕ ਸੁਰੱਖਿਅਤ ਅਤੇ ਪ੍ਰਭਾਵੀ ਵੈਕਸੀਨ ਬਣਾਈ ਜਾਏ ਜਿਸ ਤੋਂ ਵੱਡੀ ਆਬਾਦੀ ਨੂੰ ਸੁਰੱਖਿਅਤ ਕਰਦੇ ਹੋਏ ਇਨਫੈਕਸ਼ਨ ਨੂੰ ਵਧਣ ਤੋਂ ਰੋਕਿਆ ਜਾਵੇ। ਕੁਦਰਤੀ ਤੌਰ ‘ਤੇ ਹਰਡ ਇਮਿਊਨਿਟੀ ਦੇ ਇੰਤਜ਼ਾਰ ਨਾਲ ਕਈ ਲੋਕਾਂ ਦੀ ਜਾਨ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਰੀਬ 65 ਤੋਂ 70 ਫ਼ੀਸਦੀ ਆਬਾਦੀ ਵਿਚ ਇਮਿਊਨਿਟੀ ਬਣਨ ਨਾਲ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਇਸ ਲਈ ਵੈਕਸੀਨ ਹੀ ਸਭ ਤੋਂ ਪ੍ਰਭਾਵੀ ਤਰੀਕਾ ਹੈ।

ਚੀਨ ‘ਚ ਕੋਵਿਡ ਦੇ ਸਰੋਤ ਦੀ ਜਾਂਚ ‘ਚ ਕਈ ਦੇਸ਼ਾਂ ਦੀ ਰੁਚੀ
ਡਬਲਯੂਐੱਚਓ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਐਗਜ਼ੈਕਟਿਵ ਡਾਇਰੈਕਟਰ ਮਾਈਕਲ ਰੇਯਾਨ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੇ ਸਰੋਤ ਨੂੰ ਜਾਣਨ ਲਈ ਚੀਨ ਵਿਚ ਭੇਜੇ ਜਾਣ ਵਾਲੇ ਅੰਤਰਰਾਸ਼ਟਰੀ ਮਿਸ਼ਨ ਵਿਚ ਕਈ ਦੇਸ਼ਾਂ ਨੇ ਰੁਚੀ ਦਿਖਾਈ ਹੈ। ਉਨ੍ਹਾਂ ਦੱਸਿਆ ਕਿ ਇਕ ਅੰਤਰਰਾਸ਼ਟਰੀ ਟੀਮ ਬਣਾਈ ਜਾ ਰਹੀ ਹੈ ਅਤੇ ਇਸ ਦਾ ਹਿੱਸਾ ਬਣਨ ਦੇ ਕਈ ਦੇਸ਼ ਇੱਛੁਕ ਹਨ। ਇਹ ਟੀਮ ਵੁਹਾਨ ਵਿਚ ਜਾ ਕੇ ਚੀਨ ਦੇ ਅਧਿਕਾਰੀਆਂ ਨਾਲ ਮਿਲ ਕੇ ਵਾਇਰਸ ਦੇ ਮੂਲ ਦਾ ਪਤਾ ਲਗਾਏਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |