Home / ਹੋਰ ਜਾਣਕਾਰੀ / CM ਭਗਵੰਤ ਨੇ ਪੰਜਾਬ ਵਾਸੀਆਂ ਲਈ ਕੀਤਾ ਵੱਡਾ ਐਲਾਨ, ਗਰੀਬਾਂ ਲਈ ਬਣਾਏ ਜਾਣਗੇ 25 ਹਜਾਰ ਘਰ

CM ਭਗਵੰਤ ਨੇ ਪੰਜਾਬ ਵਾਸੀਆਂ ਲਈ ਕੀਤਾ ਵੱਡਾ ਐਲਾਨ, ਗਰੀਬਾਂ ਲਈ ਬਣਾਏ ਜਾਣਗੇ 25 ਹਜਾਰ ਘਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਜਿਥੇ ਬਹੁਤ ਸਾਰੇ ਬਦਲਾਅ ਦੇਖੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਕੁਝ ਦਿਨ ਜਿੱਥੇ ਸੰਗਰੂਰ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਰਹੀ ਅਤੇ ਸਿਆਸੀ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਹੈ ਅਤੇ ਚੋਣਾ ਤੋਂ ਬਾਅਦ ਲੋਕਾਂ ਵੱਲੋਂ ਚੋਣ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਵੱਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਗਰੀਬਾਂ ਲਈ 25 ਹਜ਼ਾਰ ਘਰ ਬਣਾਏ ਜਾਣਗੇ।

24 ਜੂਨ ਤੋਂ ਜਿੱਥੇ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਹੈ ਉੱਥੇ ਹੀ ਸਾਰੇ ਵਿਧਾਇਕਾਂ ਵੱਲੋਂ ਇਸ ਸੈਸ਼ਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸੇ ਸੈਸ਼ਨ ਦੇ ਦੌਰਾਨ ਬਜਟ ਵੀ ਪੇਸ਼ ਕੀਤਾ ਜਾਵੇਗਾ। ਹੁਣ ਮੁੱਖ ਮੰਤਰੀ ਮਾਨ ਵੱਲੋਂ ਜਿੱਥੇ ਵਿਧਾਨ ਸਭਾ ਦੇ ਵਿੱਚ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਅਤੇ ਅੱਜ ਸ਼ੈਸ਼ਨ ਦਾ ਦੂਜਾ ਦਿਨ ਸੀ ਜਿਥੇ ਉਨ੍ਹਾਂ ਵੱਲੋਂ ਪੱਚੀ ਹਜ਼ਾਰ ਘਰ ਸੂਬੇ ਅੰਦਰ ਗਰੀਬਾਂ ਵਾਸਤੇ ਬਣਾਏ ਜਾਣ ਦਾ ਐਲਾਨ ਕੀਤਾ ਹੈ ਜਿਸ ਵਾਸਤੇ ਜਗ੍ਹਾ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਵਾਲੇ ਪੰਜਾਬੀ ਨੌਜਵਾਨਾਂ ਵਾਸਤੇ ਪੰਜਾਬ ਵਿੱਚ ਹੀ ਕਾਰੋਬਾਰ ਸਥਾਪਤ ਕੀਤਾ ਜਾਵੇਗਾ। ਜਿੱਥੇ ਪੰਜਾਬ ਵਿੱਚ 19 ਨਵੀਆਂ ਆਈ ਟੀ ਆਈਜ਼ ਸਥਾਪਤ ਕੀਤੀਆਂ ਜਾਣਗੀਆਂ। ਜੋ ਪੂਰੇ ਪੰਜਾਬ ਵਿੱਚ ਸਥਾਪਤ ਹੋਣਗੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ 19 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਆਈ ਟੀ ਆਈਜ਼ ਨੂੰ ਸਥਾਪਤ ਕੀਤਾ ਜਾਵੇਗਾ। ਅਤੇ ਅਧਿਆਪਕਾਂ ਉੱਪਰ ਵਿੱਚ ਚੋਣਾਂ ਦੌਰਾਨ ਡਿਊਟੀਆਂ ਲਗਾਈਆਂ ਜਾਣ ਦੇ ਬੋਝ ਨੂੰ ਘੱਟ ਕੀਤਾ ਜਾਵੇਗਾ ਅਤੇ ਅਧਿਆਪਕਾਂ ਵੱਲੋਂ ਸਾਰਾ ਧਿਆਨ ਬੱਚਿਆਂ ਦੀ ਪੜ੍ਹਾਈ ਉਪਰ ਹੀ ਕੇਂਦ੍ਰਿਤ ਕੀਤਾ ਜਾਵੇਗਾ।

ਉਨ੍ਹਾਂ ਆਖਿਆ ਕਿ ਜਿੱਥੇ ਪੰਜਾਬ ਦੀ ਖੇਤੀ ਵਿੱਚ ਉਨ੍ਹਾਂ ਵੱਲੋਂ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ ਅਤੇ ਮੂੰਗ਼ੀ ਅਤੇ ਝੋਨੇ ਦੇ ਡੀ ਐਸ ਆਰ ਲਈ 15 ਸੌ ਰੁਪਏ ਪ੍ਰਤੀ ਏਕੜ ਬੋਨਸ ਦਿੱਤੇ ਜਾਣ ਦਾ ਐਲਾਨ ਕਰਕੇ ਕਿਸਾਨਾਂ ਨੂੰ ਝੋਨੇ ਦੀ ਫਸਲ ਤੋਂ ਹੋਰ ਫ਼ਸਲਾਂ ਵੱਲ ਮੋੜਿਆ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਬਚਾਇਆ ਜਾ ਸਕੇ।